Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਤਿਮੋਥਿਉਸ 4:3

ਬਾਈਬਲ ਦੀ ਆਇਤ · IRV

2 ਤਿਮੋਥਿਉਸ 4:3

ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।

ਪੂਰਾ ਅਧਿਆਇ ਪੜ੍ਹੋ: 2 ਤਿਮੋਥਿਉਸ 4

ਪ੍ਰਸੰਗ ਵਿੱਚ

1ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।

2ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।

3ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।

4ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।

5ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।

6ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ।

2 ਤਿਮੋਥਿਉਸ 4

ਅੰਗਰੇਜ਼ੀ ਵਿੱਚ

Berean Standard Bible2 Timothy 4:3For the time will come when men will not tolerate sound doctrine, but with itching ears they will gather around themselves teachers to suit their own desires.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

2 ਪਤ 2:1–3ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ। ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
2 ਤਿਮ 3:1–6ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ। ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ। ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ।
1 ਤਿਮ 4:1–3ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ। ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ। ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।
1 ਤਿਮ 1:10ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।
ਗਲਾ 4:16ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?
ਯੂਹ 3:19–21ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
ਯਿਰ 23:16–17ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।
ਯਿਰ 6:16–17ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ। ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ