Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 3 ਯੂਹੰਨਾ 1:2

ਬਾਈਬਲ ਦੀ ਆਇਤ · IRV

3 ਯੂਹੰਨਾ 1:2

ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।

ਪੂਰਾ ਅਧਿਆਇ ਪੜ੍ਹੋ: 3 ਯੂਹੰਨਾ 1

ਪ੍ਰਸੰਗ ਵਿੱਚ

1ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।

2ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।

3ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।

4ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।

5ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ।

3 ਯੂਹੰਨਾ 1

ਅੰਗਰੇਜ਼ੀ ਵਿੱਚ

Berean Standard Bible3 John 1:2Beloved, I pray that in every way you may prosper and enjoy good health, as your soul also prospers.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

2 ਪਤ 3:18ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
ਕੁਲੁੱ 1:4–6ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ। ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ। ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
1 ਪਤ 4:8ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
1 ਥੱਸ 2:13–14ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ। ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।
ਜ਼ਬੂ 20:1–5ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ। ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ, ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ। ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ। ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
2 ਥੱਸ 1:3ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
ਫਿਲੇ 1:5–7ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ। ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ।
ਫਿਲਿੱ 2:4ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ