ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰਸੂਲਾਂ ਦੇ ਕਰਤੱਬ 20:28
ਬਾਈਬਲ ਦੀ ਆਇਤ · IRV
ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
ਪੂਰਾ ਅਧਿਆਇ ਪੜ੍ਹੋ: ਰਸੂਲਾਂ ਦੇ ਕਰਤੱਬ 20
ਪ੍ਰਸੰਗ ਵਿੱਚ
25ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
26ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
27ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
28ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
29ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।
30ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
31ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
ਅੰਗਰੇਜ਼ੀ ਵਿੱਚ
Keep watch over yourselves and the entire flock of which the Holy Spirit has made you overseers. Be shepherds of the church of God, which He purchased with His own blood.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ। ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ