ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰਸੂਲਾਂ ਦੇ ਕਰਤੱਬ 20:35
ਬਾਈਬਲ ਦੀ ਆਇਤ · IRV
ਰਸੂਲਾਂ ਦੇ ਕਰਤੱਬ 20:35
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
ਪੂਰਾ ਅਧਿਆਇ ਪੜ੍ਹੋ: ਰਸੂਲਾਂ ਦੇ ਕਰਤੱਬ 20
ਪ੍ਰਸੰਗ ਵਿੱਚ
32ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
33ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।
34ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।
35ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
36ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।
37ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।
38ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।
ਅੰਗਰੇਜ਼ੀ ਵਿੱਚ
In everything, I showed you that by this kind of hard work we must help the weak, remembering the words of the Lord Jesus Himself: ‘It is more blessed to give than to receive.’”ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ। ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ? ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ। ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ, ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ। ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ। ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ