Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 2:8

ਬਾਈਬਲ ਦੀ ਆਇਤ · IRV

ਕੁਲੁੱਸੀਆਂ 2:8

ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

ਪੂਰਾ ਅਧਿਆਇ ਪੜ੍ਹੋ: ਕੁਲੁੱਸੀਆਂ 2

ਪ੍ਰਸੰਗ ਵਿੱਚ

5ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।

6ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।

7ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।

8ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

9ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।

10ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।

11ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।

ਕੁਲੁੱਸੀਆਂ 2

ਅੰਗਰੇਜ਼ੀ ਵਿੱਚ

Berean Standard BibleColossians 2:8See to it that no one takes you captive through philosophy and empty deception, which are based on human tradition and the spiritual forces of the world rather than on Christ.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਤਿਮ 6:20ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।
ਅਫ਼ 5:6ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
ਮੱਤੀ 7:15ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
ਗਲਾ 4:9ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?
1 ਕੁਰਿੰਥੀ 3:18–19ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ। ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।
ਰੋਮ 1:21–22ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ। ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।
ਕੁਲੁੱ 2:20ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।
2 ਤਿਮ 3:13ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ