ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 3:13
ਬਾਈਬਲ ਦੀ ਆਇਤ · IRV
ਕੁਲੁੱਸੀਆਂ 3:13
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
ਪ੍ਰਸੰਗ ਵਿੱਚ
10ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
11ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਅੰਗਰੇਜ਼ੀ ਵਿੱਚ
Bear with one another and forgive any complaint you may have against someone else. Forgive as the Lord forgave you.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ। ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ। ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ। ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ