ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 3:16
ਬਾਈਬਲ ਦੀ ਆਇਤ · IRV
ਕੁਲੁੱਸੀਆਂ 3:16
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਪ੍ਰਸੰਗ ਵਿੱਚ
13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।
19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
ਅੰਗਰੇਜ਼ੀ ਵਿੱਚ
Let the word of Christ richly dwell within you as you teach and admonish one another with all wisdom, and as you sing psalms, hymns, and spiritual songs with gratitude in your hearts to God.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ। ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ। ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ