Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 3:17

ਬਾਈਬਲ ਦੀ ਆਇਤ · IRV

ਕੁਲੁੱਸੀਆਂ 3:17

ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

ਪੂਰਾ ਅਧਿਆਇ ਪੜ੍ਹੋ: ਕੁਲੁੱਸੀਆਂ 3

ਪ੍ਰਸੰਗ ਵਿੱਚ

14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।

15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।

16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।

19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।

20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।

ਕੁਲੁੱਸੀਆਂ 3

ਅੰਗਰੇਜ਼ੀ ਵਿੱਚ

Berean Standard BibleColossians 3:17And whatever you do, in word or deed, do it all in the name of the Lord Jesus, giving thanks to God the Father through Him.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਕੁਰਿੰਥੀ 10:31ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਕੁਲੁੱ 3:23ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
ਕਹਾ 3:6ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਅਫ਼ 5:20ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
1 ਥੱਸ 5:18ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
1 ਪਤ 4:11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।
1 ਪਤ 2:5ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ।
ਇਬਰਾ 13:15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ