Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 3:19

ਬਾਈਬਲ ਦੀ ਆਇਤ · IRV

ਕੁਲੁੱਸੀਆਂ 3:19

ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।

ਪੂਰਾ ਅਧਿਆਇ ਪੜ੍ਹੋ: ਕੁਲੁੱਸੀਆਂ 3

ਪ੍ਰਸੰਗ ਵਿੱਚ

16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।

19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।

20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।

21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।

22ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।

ਕੁਲੁੱਸੀਆਂ 3

ਅੰਗਰੇਜ਼ੀ ਵਿੱਚ

Berean Standard BibleColossians 3:19Husbands, love your wives and do not be harsh with them.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਪਤ 3:7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
ਉਤ 2:23–24ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਅਫ਼ 5:25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
ਅਫ਼ 5:28–29ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
ਅਫ਼ 5:33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ