ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 3:21
ਬਾਈਬਲ ਦੀ ਆਇਤ · IRV
ਕੁਲੁੱਸੀਆਂ 3:21
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
ਪ੍ਰਸੰਗ ਵਿੱਚ
18ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।
19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
22ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।
23ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
24ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
ਅੰਗਰੇਜ਼ੀ ਵਿੱਚ
Fathers, do not provoke your children, so they will not become discouraged.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ, ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ। ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ, ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ