Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 3:23

ਬਾਈਬਲ ਦੀ ਆਇਤ · IRV

ਕੁਲੁੱਸੀਆਂ 3:23

ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।

ਪੂਰਾ ਅਧਿਆਇ ਪੜ੍ਹੋ: ਕੁਲੁੱਸੀਆਂ 3

ਪ੍ਰਸੰਗ ਵਿੱਚ

20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।

21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।

22ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।

23ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।

24ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।

25ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।

ਕੁਲੁੱਸੀਆਂ 3

ਅੰਗਰੇਜ਼ੀ ਵਿੱਚ

Berean Standard BibleColossians 3:23Whatever you do, work at it with your whole being, for the Lord and not for men,

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕੁਲੁੱ 3:17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਅਫ਼ 6:6–7ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ। ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।
ਰੋਮ 14:8ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
2 ਇਤ 31:21ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।
ਉਪ 9:10ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।
1 ਪਤ 2:15ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।
1 ਪਤ 2:13ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ
ਜ਼ਬੂ 119:10ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ