Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੁਲੁੱਸੀਆਂ 3:8

ਬਾਈਬਲ ਦੀ ਆਇਤ · IRV

ਕੁਲੁੱਸੀਆਂ 3:8

ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।

ਪੂਰਾ ਅਧਿਆਇ ਪੜ੍ਹੋ: ਕੁਲੁੱਸੀਆਂ 3

ਪ੍ਰਸੰਗ ਵਿੱਚ

5ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

6ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

7ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।

8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।

9ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।

10ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।

11ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।

ਕੁਲੁੱਸੀਆਂ 3

ਅੰਗਰੇਜ਼ੀ ਵਿੱਚ

Berean Standard BibleColossians 3:8But now you must put aside all such things as these: anger, rage, malice, slander, and filthy language from your lips.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 4:29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
ਅਫ਼ 4:22ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!
ਯਾਕੂ 1:20–21ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
ਅਫ਼ 5:4ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
ਅਫ਼ 4:26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
ਅਫ਼ 4:31–32ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਇਬਰਾ 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ