ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਬਿਵਸਥਾ ਸਾਰ 18:10–12
ਬਾਈਬਲ ਦੀ ਆਇਤ · IRV
ਬਿਵਸਥਾ ਸਾਰ 18:10–12
10ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
11ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।
12ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।
ਪੂਰਾ ਅਧਿਆਇ ਪੜ੍ਹੋ: ਬਿਵਸਥਾ ਸਾਰ 18
ਪ੍ਰਸੰਗ ਵਿੱਚ
7ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ।
8ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ, ਉਸ ਨੂੰ ਛੱਡ ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।
9ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।
10ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
11ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।
12ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।
13ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ।
14ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੀਆਂ ਹਨ, ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।
15ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।
ਅੰਗਰੇਜ਼ੀ ਵਿੱਚ
Let no one be found among you who sacrifices his son or daughter in the fire, practices divination or conjury, interprets omens, practices sorcery, casts spells, consults a medium or spiritist, or inquires of the dead. For whoever does these things is detestable to the LORD. And because of these detestable things, the LORD your God is driving out the nations before you.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ