ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਬਿਵਸਥਾ ਸਾਰ 31:6
ਬਾਈਬਲ ਦੀ ਆਇਤ · IRV
ਬਿਵਸਥਾ ਸਾਰ 31:6
ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”
ਪੂਰਾ ਅਧਿਆਇ ਪੜ੍ਹੋ: ਬਿਵਸਥਾ ਸਾਰ 31
ਪ੍ਰਸੰਗ ਵਿੱਚ
3ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਮਿਟਾ ਦੇਵੇਗਾ, ਅਤੇ ਤੁਸੀਂ ਉਹਨਾਂ ਉੱਤੇ ਅਧਿਕਾਰ ਕਰੋਗੇ। ਯਹੋਸ਼ੁਆ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ ਜਿਵੇਂ ਯਹੋਵਾਹ ਨੇ ਆਖਿਆ ਹੈ।
4ਯਹੋਵਾਹ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੇਗਾ ਜਿਵੇਂ ਉਸ ਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਅਤੇ ਉਹਨਾਂ ਦੇ ਦੇਸ਼ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸ ਨੇ ਮਿਟਾ ਦਿੱਤਾ।
5ਜਦ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਤਦ ਤੁਸੀਂ ਉਹਨਾਂ ਨਾਲ ਉਸ ਸਾਰੇ ਹੁਕਮ ਦੇ ਅਨੁਸਾਰ ਕਰਿਓ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ।
6ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”
7ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।
8ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”
9ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।
ਅੰਗਰੇਜ਼ੀ ਵਿੱਚ
Be strong and courageous; do not be afraid or terrified of them, for it is the LORD your God who goes with you; He will never leave you nor forsake you.”ਨਵੇਂ ਨੇਮ ਵਿੱਚ ਹਵਾਲਾ
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ