ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਪਦੇਸ਼ਕ ਦੀ ਪੋਥੀ 3:1–8
ਬਾਈਬਲ ਦੀ ਆਇਤ · IRV
ਉਪਦੇਸ਼ਕ ਦੀ ਪੋਥੀ 3:1–8
1ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
2ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,
3ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
4ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
5ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
6ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
7ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,
8ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
ਪੂਰਾ ਅਧਿਆਇ ਪੜ੍ਹੋ: ਉਪਦੇਸ਼ਕ ਦੀ ਪੋਥੀ 3
ਪ੍ਰਸੰਗ ਵਿੱਚ

9ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
10ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
11ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
ਅੰਗਰੇਜ਼ੀ ਵਿੱਚ
To everything there is a season, and a time for every purpose under heaven: a time to be born and a time to die, a time to plant and a time to uproot, a time to kill and a time to heal, a time to break down and a time to build, a time to weep and a time to laugh, a time to mourn and a time to dance, a time to cast away stones and a time to gather stones together, a time to embrace and a time to refrain from embracing, a time to search and a time to count as lost, a time to keep and a time to discard, a time to tear and a time to mend, a time to be silent and a time to speak, a time to love and a time to hate, a time for war and a time for peace.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।ਉਹ ਜੋ ਆਗਿਆ ਮੰਨਦਾ ਹੈ, ਬੁਰਿਆਈ ਤੋਂ ਬਚੇਗਾ ਅਤੇ ਬੁੱਧਵਾਨ ਦਾ ਮਨ ਸਮੇਂ ਅਤੇ ਵਿਧੀ ਨੂੰ ਜਾਣਦਾ ਹੈ ਕਿਉਂ ਜੋ ਹਰ ਮਨੋਰਥ ਦਾ ਸਮਾਂ ਅਤੇ ਵਿਧੀ ਹੈ, ਭਾਵੇਂ ਮਨੁੱਖ ਦੀ ਬਿਪਤਾ ਉਹ ਦੇ ਉੱਤੇ ਭਾਰੀ ਹੋਵੇਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ