ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਪਦੇਸ਼ਕ ਦੀ ਪੋਥੀ 4:9–12
ਬਾਈਬਲ ਦੀ ਆਇਤ · IRV
ਉਪਦੇਸ਼ਕ ਦੀ ਪੋਥੀ 4:9–12
9ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
10ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
11ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
12ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
ਪੂਰਾ ਅਧਿਆਇ ਪੜ੍ਹੋ: ਉਪਦੇਸ਼ਕ ਦੀ ਪੋਥੀ 4
ਪ੍ਰਸੰਗ ਵਿੱਚ
6ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।
7ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,
8ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।
9ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
10ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
11ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
12ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
13ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
14ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।
15ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।
ਅੰਗਰੇਜ਼ੀ ਵਿੱਚ
Two are better than one, because they have a good return for their labor. For if one falls down, his companion can lift him up; but pity the one who falls without another to help him up! Again, if two lie down together, they will keep warm; but how can one keep warm alone? And though one may be overpowered, two can resist. Moreover, a cord of three strands is not quickly broken.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ। ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ? ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ। ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ।ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ।ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ