ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 2:10
ਬਾਈਬਲ ਦੀ ਆਇਤ · IRV
ਅਫ਼ਸੀਆਂ 2:10
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
ਪ੍ਰਸੰਗ ਵਿੱਚ
7ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!
8ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!
9ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
11ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!
13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!
ਅੰਗਰੇਜ਼ੀ ਵਿੱਚ
For we are God’s workmanship, created in Christ Jesus to do good works, which God prepared in advance as our way of life.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ