Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 2:8–9

ਬਾਈਬਲ ਦੀ ਆਇਤ · IRV

ਅਫ਼ਸੀਆਂ 2:8–9

8ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!

9ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!

ਪੂਰਾ ਅਧਿਆਇ ਪੜ੍ਹੋ: ਅਫ਼ਸੀਆਂ 2

ਪ੍ਰਸੰਗ ਵਿੱਚ

5ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!

6ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!

7ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!

8ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!

9ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!

10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!

11ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!

12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!

ਅਫ਼ਸੀਆਂ 2

ਅੰਗਰੇਜ਼ੀ ਵਿੱਚ

Berean Standard BibleEphesians 2:8–9For it is by grace you have been saved through faith, and this not from yourselves; it is the gift of God, not by works, so that no one can boast.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰੋਮ 3:22–26ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ। ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ। ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ। ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।
ਰੋਮ 4:16ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
ਯੂਹ 1:12–13ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
ਰੋਮ 10:17ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਰੋਮ 10:9–10ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ। ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
ਰਸੂਲਾਂ 16:31ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
ਯਾਕੂ 1:16–18ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ। ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ। ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ