ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 4:29
ਬਾਈਬਲ ਦੀ ਆਇਤ · IRV
ਅਫ਼ਸੀਆਂ 4:29
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
ਪ੍ਰਸੰਗ ਵਿੱਚ
26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
27ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
28ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
30ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
31ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!
32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਅੰਗਰੇਜ਼ੀ ਵਿੱਚ
Let no unwholesome talk come out of your mouths, but only what is helpful for building up the one in need and bringing grace to those who listen.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ। ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ। ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ। ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ