Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 4:32

ਬਾਈਬਲ ਦੀ ਆਇਤ · IRV

ਅਫ਼ਸੀਆਂ 4:32

ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।

ਪੂਰਾ ਅਧਿਆਇ ਪੜ੍ਹੋ: ਅਫ਼ਸੀਆਂ 4

ਪ੍ਰਸੰਗ ਵਿੱਚ

29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!

30ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!

31ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!

32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।

ਅਫ਼ਸੀਆਂ 4

ਅੰਗਰੇਜ਼ੀ ਵਿੱਚ

Berean Standard BibleEphesians 4:32Be kind and tenderhearted to one another, forgiving each other just as in Christ God forgave you.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕੁਲੁੱ 3:12–13ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
ਮੱਤੀ 6:14–15ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
ਮਰਕੁ 11:25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
1 ਪਤ 3:8–9ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
2 ਕੁਰਿੰਥੀ 2:10ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ।
ਅਫ਼ 5:1ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ।
ਲੂਕਾ 6:37ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
ਲੂਕਾ 6:35ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ