Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 5:11

ਬਾਈਬਲ ਦੀ ਆਇਤ · IRV

ਅਫ਼ਸੀਆਂ 5:11

ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।

ਪੂਰਾ ਅਧਿਆਇ ਪੜ੍ਹੋ: ਅਫ਼ਸੀਆਂ 5

ਪ੍ਰਸੰਗ ਵਿੱਚ

8ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।

9ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।

10ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!

11ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।

12ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।

13ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।

14ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।

ਅਫ਼ਸੀਆਂ 5

ਅੰਗਰੇਜ਼ੀ ਵਿੱਚ

Berean Standard BibleEphesians 5:11Have no fellowship with the fruitless deeds of darkness, but rather expose them.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰੋਮ 13:12ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ।
1 ਤਿਮ 5:20ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।
2 ਥੱਸ 3:6ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।
2 ਯੂਹ 1:10–11ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
ਰੋਮ 16:17ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
2 ਥੱਸ 3:14ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।
ਜ਼ਬੂ 1:1–2ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
ਪਰਕਾਸ਼ 18:4ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ