ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 5:15–17
ਬਾਈਬਲ ਦੀ ਆਇਤ · IRV
ਅਫ਼ਸੀਆਂ 5:15–17
15ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
16ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
17ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
ਪ੍ਰਸੰਗ ਵਿੱਚ
12ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।
13ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।
14ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।
15ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
16ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
17ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
19ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
20ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
ਅੰਗਰੇਜ਼ੀ ਵਿੱਚ
Pay careful attention, then, to how you walk, not as unwise but as wise, redeeming the time, because the days are evil. Therefore do not be foolish, but understand what the Lord’s will is.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ!ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ