ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 5:18
ਬਾਈਬਲ ਦੀ ਆਇਤ · IRV
ਅਫ਼ਸੀਆਂ 5:18
ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
ਪ੍ਰਸੰਗ ਵਿੱਚ
15ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
16ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
17ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।
18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
19ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
20ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
21ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
ਅੰਗਰੇਜ਼ੀ ਵਿੱਚ
Do not get drunk on wine, which leads to reckless indiscretion. Instead, be filled with the Spirit.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ। ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ