Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 5:25

ਬਾਈਬਲ ਦੀ ਆਇਤ · IRV

ਅਫ਼ਸੀਆਂ 5:25

ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।

ਪੂਰਾ ਅਧਿਆਇ ਪੜ੍ਹੋ: ਅਫ਼ਸੀਆਂ 5

ਪ੍ਰਸੰਗ ਵਿੱਚ

22ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।

23ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।

24ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।

25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।

26ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।

27ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।

28ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।

ਅਫ਼ਸੀਆਂ 5

ਅੰਗਰੇਜ਼ੀ ਵਿੱਚ

Berean Standard BibleEphesians 5:25Husbands, love your wives, just as Christ loved the church and gave Himself up for her

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਪਤ 3:7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
ਕੁਲੁੱ 3:19ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
ਉਤ 2:24ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਅਫ਼ 5:33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ਅਫ਼ 5:2ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ