Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 5:4

ਬਾਈਬਲ ਦੀ ਆਇਤ · IRV

ਅਫ਼ਸੀਆਂ 5:4

ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।

ਪੂਰਾ ਅਧਿਆਇ ਪੜ੍ਹੋ: ਅਫ਼ਸੀਆਂ 5

ਪ੍ਰਸੰਗ ਵਿੱਚ

1ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ।

2ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

3ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।

4ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।

5ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।

6ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

7ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ।

ਅਫ਼ਸੀਆਂ 5

ਅੰਗਰੇਜ਼ੀ ਵਿੱਚ

Berean Standard BibleEphesians 5:4Nor should there be obscenity, foolish talk, or crude joking, which are out of character, but rather thanksgiving.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕੁਲੁੱ 3:8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
ਅਫ਼ 4:29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
1 ਥੱਸ 5:18ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਕਹਾ 15:2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
ਯਾਕੂ 3:4–8ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ। ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
ਮੱਤੀ 12:34–37ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ। ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ