ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 6:12
ਬਾਈਬਲ ਦੀ ਆਇਤ · IRV
ਅਫ਼ਸੀਆਂ 6:12
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
ਪ੍ਰਸੰਗ ਵਿੱਚ
9ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!
10ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
11ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।
12ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
13ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।
14ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।
15ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ!
ਅੰਗਰੇਜ਼ੀ ਵਿੱਚ
For our struggle is not against flesh and blood, but against the rulers, against the authorities, against the powers of this world’s darkness, and against the spiritual forces of evil in the heavenly realms.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ!ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ।ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ। ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ। ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ