Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਅਫ਼ਸੀਆਂ 6:4

ਬਾਈਬਲ ਦੀ ਆਇਤ · IRV

ਅਫ਼ਸੀਆਂ 6:4

ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।

ਪੂਰਾ ਅਧਿਆਇ ਪੜ੍ਹੋ: ਅਫ਼ਸੀਆਂ 6

ਪ੍ਰਸੰਗ ਵਿੱਚ

1ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।

2ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।

3ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।

4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।

5ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।

6ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।

7ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।

ਅਫ਼ਸੀਆਂ 6

ਅੰਗਰੇਜ਼ੀ ਵਿੱਚ

Berean Standard BibleEphesians 6:4Fathers, do not provoke your children to wrath; instead, bring them up in the discipline and instruction of the Lord.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕੁਲੁੱ 3:21ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
ਕਹਾ 22:6ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
ਕਹਾ 29:15ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
ਕਹਾ 19:18ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
ਬਿਵ 6:7ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
2 ਤਿਮ 3:15ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
ਕਹਾ 29:17ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
ਕਹਾ 23:13–14ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ। ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ