Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੂਚ 20:12

ਬਾਈਬਲ ਦੀ ਆਇਤ · IRV

ਕੂਚ 20:12

ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।

ਪੂਰਾ ਅਧਿਆਇ ਪੜ੍ਹੋ: ਕੂਚ 20

ਪ੍ਰਸੰਗ ਵਿੱਚ

9ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ

10ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।

11ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।

12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।

13ਤੂੰ ਖ਼ੂਨ ਨਾ ਕਰ।

14ਤੂੰ ਵਿਭਚਾਰ ਨਾ ਕਰ।

15ਤੂੰ ਚੋਰੀ ਨਾ ਕਰ।

ਕੂਚ 20

ਅੰਗਰੇਜ਼ੀ ਵਿੱਚ

Berean Standard BibleExodus 20:12Honor your father and mother, so that your days may be long in the land that the LORD your God is giving you.

ਨਵੇਂ ਨੇਮ ਵਿੱਚ ਹਵਾਲਾ

ਮੱਤੀ 15:4ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
ਅਫ਼ 6:2–3ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
ਮੱਤੀ 19:19ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
ਮਰਕੁ 7:10ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
ਮਰਕੁ 10:19ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
ਲੂਕਾ 18:20ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 6:1–3ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
ਕੁਲੁੱ 3:20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
ਬਿਵ 5:16ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।
ਕਹਾ 23:22–25ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ। ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ। ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ। ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
ਲੇਵੀ 19:3ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਕਹਾ 30:17ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
ਕਹਾ 1:8–9ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ, ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ