ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕੂਚ 20:13
ਬਾਈਬਲ ਦੀ ਆਇਤ · IRV
ਕੂਚ 20:13
ਤੂੰ ਖ਼ੂਨ ਨਾ ਕਰ।
ਪ੍ਰਸੰਗ ਵਿੱਚ
10ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।
11ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।
12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
13ਤੂੰ ਖ਼ੂਨ ਨਾ ਕਰ।
14ਤੂੰ ਵਿਭਚਾਰ ਨਾ ਕਰ।
15ਤੂੰ ਚੋਰੀ ਨਾ ਕਰ।
16ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।
ਅੰਗਰੇਜ਼ੀ ਵਿੱਚ
ਨਵੇਂ ਨੇਮ ਵਿੱਚ ਹਵਾਲਾ
ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ।ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੂੰ ਖ਼ੂਨ ਨਾ ਕਰ।ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ। ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ।ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ