Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 1:10

ਬਾਈਬਲ ਦੀ ਆਇਤ · IRV

ਗਲਤੀਆਂ 1:10

ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।

ਪੂਰਾ ਅਧਿਆਇ ਪੜ੍ਹੋ: ਗਲਤੀਆਂ 1

ਪ੍ਰਸੰਗ ਵਿੱਚ

7ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।

8ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!

9ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।

11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।

12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।

13ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।

ਗਲਤੀਆਂ 1

ਅੰਗਰੇਜ਼ੀ ਵਿੱਚ

Berean Standard BibleGalatians 1:10Am I now seeking the approval of men, or of God? Or am I striving to please men? If I were still trying to please men, I would not be a servant of Christ.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਥੱਸ 2:4ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।
ਰਸੂਲਾਂ 5:29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
ਅਫ਼ 6:6ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।
ਯਾਕੂ 4:4ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
ਮੱਤੀ 22:16ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।
ਕੁਲੁੱ 3:22ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।
2 ਕੁਰਿੰਥੀ 5:9–11ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ। ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ। ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।
ਰੋਮ 2:29ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ