Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 2:20

ਬਾਈਬਲ ਦੀ ਆਇਤ · IRV

ਗਲਤੀਆਂ 2:20

ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

ਪੂਰਾ ਅਧਿਆਇ ਪੜ੍ਹੋ: ਗਲਤੀਆਂ 2

ਪ੍ਰਸੰਗ ਵਿੱਚ

17ਪਰ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ, ਤਾਂ ਕੀ ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!

18ਕਿਉਂਕਿ ਜੋ ਮੈਂ ਤੋੜ ਦਿੱਤਾ ਜੇਕਰ ਉਸੇ ਨੂੰ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ।

19ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ।

20ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

21ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਹੀਂ ਸਮਝਦਾ ਕਿਉਂਕਿ ਜੇ ਬਿਵਸਥਾ ਦੇ ਰਾਹੀਂ ਧਾਰਮਿਕਤਾ ਹੁੰਦੀ ਤਾਂ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ।

ਗਲਤੀਆਂ 2

ਅੰਗਰੇਜ਼ੀ ਵਿੱਚ

Berean Standard BibleGalatians 2:20I have been crucified with Christ, and I no longer live, but Christ lives in me. The life I live in the body, I live by faith in the Son of God, who loved me and gave Himself up for me.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਗਲਾ 5:24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
2 ਕੁਰਿੰਥੀ 5:15ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
ਰੋਮ 6:4–6ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।
ਕੁਲੁੱ 3:3–4ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ। ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
2 ਕੁਰਿੰਥੀ 4:10–11ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
ਰੋਮ 6:8ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।
ਗਲਾ 6:14ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
2 ਕੁਰਿੰਥੀ 13:5ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ