Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 3:28

ਬਾਈਬਲ ਦੀ ਆਇਤ · IRV

ਗਲਤੀਆਂ 3:28

ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।

ਪੂਰਾ ਅਧਿਆਇ ਪੜ੍ਹੋ: ਗਲਤੀਆਂ 3

ਪ੍ਰਸੰਗ ਵਿੱਚ

25ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ।

26ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ।

27ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।

28ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।

29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।

ਗਲਤੀਆਂ 3

ਅੰਗਰੇਜ਼ੀ ਵਿੱਚ

Berean Standard BibleGalatians 3:28There is neither Jew nor Greek, slave nor free, male nor female, for you are all one in Christ Jesus.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਕੁਰਿੰਥੀ 12:12–13ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ। ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
ਕੁਲੁੱ 3:11ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
ਰੋਮ 3:29–30ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ। ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।
ਗਲਾ 5:6ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
ਰੋਮ 10:12–15ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ। ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ। ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
ਯੂਹ 10:16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
ਅਫ਼ 4:4ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
ਰੋਮ 9:24ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ