ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 5:19–21
ਬਾਈਬਲ ਦੀ ਆਇਤ · IRV
ਗਲਤੀਆਂ 5:19–21
19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
ਪ੍ਰਸੰਗ ਵਿੱਚ
16ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।
17ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।
18ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।
19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
ਅੰਗਰੇਜ਼ੀ ਵਿੱਚ
The acts of the flesh are obvious: sexual immorality, impurity, and debauchery; idolatry and sorcery; hatred, discord, jealousy, and rage; rivalries, divisions, factions, and envy; drunkenness, orgies, and the like. I warn you, as I did before, that those who practice such things will not inherit the kingdom of God.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ। ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ।ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ