ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 5:22–23
ਬਾਈਬਲ ਦੀ ਆਇਤ · IRV
ਗਲਤੀਆਂ 5:22–23
22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
ਪ੍ਰਸੰਗ ਵਿੱਚ
19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।
26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।
ਅੰਗਰੇਜ਼ੀ ਵਿੱਚ
But the fruit of the Spirit is love, joy, peace, patience, kindness, goodness, faithfulness, gentleness, and self-control. Against such things there is no law.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ। ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ