ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 6:2
ਬਾਈਬਲ ਦੀ ਆਇਤ · IRV
ਗਲਤੀਆਂ 6:2
ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਪ੍ਰਸੰਗ ਵਿੱਚ
1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
3ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।
4ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।
5ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।
ਅੰਗਰੇਜ਼ੀ ਵਿੱਚ
Carry one another’s burdens, and in this way you will fulfill the law of Christ.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ।ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ। ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ। ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ