Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 6:7

ਬਾਈਬਲ ਦੀ ਆਇਤ · IRV

ਗਲਤੀਆਂ 6:7

ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।

ਪੂਰਾ ਅਧਿਆਇ ਪੜ੍ਹੋ: ਗਲਤੀਆਂ 6

ਪ੍ਰਸੰਗ ਵਿੱਚ

4ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।

5ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।

6ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।

7ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।

8ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।

10ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।

ਗਲਤੀਆਂ 6

ਅੰਗਰੇਜ਼ੀ ਵਿੱਚ

Berean Standard BibleGalatians 6:7Do not be deceived: God is not to be mocked. Whatever a man sows, he will reap in return.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

2 ਕੁਰਿੰਥੀ 9:6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
ਹੋਸ਼ੇ 10:12ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।
ਅੱਯੂਬ 4:8ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।
ਰੋਮ 2:6–10ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ। ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ। ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ। ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
1 ਕੁਰਿੰਥੀ 15:33ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
ਕਹਾ 11:18ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
ਕਹਾ 1:31ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
ਅਫ਼ 5:6ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ