ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਗਲਤੀਆਂ 6:9
ਬਾਈਬਲ ਦੀ ਆਇਤ · IRV
ਗਲਤੀਆਂ 6:9
ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
ਪ੍ਰਸੰਗ ਵਿੱਚ
6ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।
7ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।
8ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
10ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
11ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ।
12ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
ਅੰਗਰੇਜ਼ੀ ਵਿੱਚ
Let us not grow weary in well-doing, for in due time we will reap a harvest if we do not give up.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ। ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ। ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ। ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ