Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਤਪਤ 1:1

ਬਾਈਬਲ ਦੀ ਆਇਤ · IRV

ਉਤਪਤ 1:1

ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।

ਪੂਰਾ ਅਧਿਆਇ ਪੜ੍ਹੋ: ਉਤਪਤ 1

ਪ੍ਰਸੰਗ ਵਿੱਚ

1ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।

2ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।

3ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।

4ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ।

ਉਤਪਤ 1

ਅੰਗਰੇਜ਼ੀ ਵਿੱਚ

Berean Standard BibleGenesis 1:1In the beginning God created the heavens and the earth.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯੂਹ 1:1–3ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
ਇਬਰਾ 11:3ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।
ਯਸਾ 45:18ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
ਪਰਕਾਸ਼ 4:11ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
ਇਬਰਾ 1:10ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,
ਕੁਲੁੱ 1:16–17ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।
ਯਸਾ 42:5ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।
ਕੂਚ 20:11ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ