ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਤਪਤ 1:26
ਬਾਈਬਲ ਦੀ ਆਇਤ · IRV
ਉਤਪਤ 1:26
ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
ਪ੍ਰਸੰਗ ਵਿੱਚ
23ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।
24ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
ਅੰਗਰੇਜ਼ੀ ਵਿੱਚ
Then God said, “Let Us make man in Our image, after Our likeness, to rule over the fish of the sea and the birds of the air, over the livestock, and over all the earth itself and every creature that crawls upon it.”ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ। ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ