ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਤਪਤ 1:27
ਬਾਈਬਲ ਦੀ ਆਇਤ · IRV
ਉਤਪਤ 1:27
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
ਪ੍ਰਸੰਗ ਵਿੱਚ
24ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
ਅੰਗਰੇਜ਼ੀ ਵਿੱਚ
So God created man in His own image; in the image of God He created him; male and female He created them.ਨਵੇਂ ਨੇਮ ਵਿੱਚ ਹਵਾਲਾ
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ। ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ