ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਤਪਤ 1:28
ਬਾਈਬਲ ਦੀ ਆਇਤ · IRV
ਉਤਪਤ 1:28
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
ਪ੍ਰਸੰਗ ਵਿੱਚ
25ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
ਅੰਗਰੇਜ਼ੀ ਵਿੱਚ
God blessed them and said to them, “Be fruitful and multiply, and fill the earth and subdue it; rule over the fish of the sea and the birds of the air and every creature that crawls upon the earth.”ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ।ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ। ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ। ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ, ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ