ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਤਪਤ 1:29
ਬਾਈਬਲ ਦੀ ਆਇਤ · IRV
ਉਤਪਤ 1:29
ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
ਪ੍ਰਸੰਗ ਵਿੱਚ
26ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
ਅੰਗਰੇਜ਼ੀ ਵਿੱਚ
Then God said, “Behold, I have given you every seed-bearing plant on the face of all the earth, and every tree whose fruit contains seed. They will be yours for food.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ, ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ। ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ। ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ