ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਤਪਤ 2:18
ਬਾਈਬਲ ਦੀ ਆਇਤ · IRV
ਉਤਪਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
ਪ੍ਰਸੰਗ ਵਿੱਚ
15ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
16ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
17ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
18ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
19ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
20ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
21ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
ਅੰਗਰੇਜ਼ੀ ਵਿੱਚ
The LORD God also said, “It is not good for the man to be alone. I will make for him a suitable helper.”ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ। ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ। ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ। ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ। ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ। ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ। ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ। ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ।ਇੱਕ ਦਿਨ ਉਸ ਦੀ ਸੱਸ ਨਾਓਮੀ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ?ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ