Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਉਤਪਤ 2:24

ਬਾਈਬਲ ਦੀ ਆਇਤ · IRV

ਉਤਪਤ 2:24

ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।

ਪੂਰਾ ਅਧਿਆਇ ਪੜ੍ਹੋ: ਉਤਪਤ 2

ਪ੍ਰਸੰਗ ਵਿੱਚ

21ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।

22ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।

23ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।

24ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।

25ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।

ਉਤਪਤ 2

ਅੰਗਰੇਜ਼ੀ ਵਿੱਚ

Berean Standard BibleGenesis 2:24For this reason a man will leave his father and mother and be united to his wife, and they will become one flesh.

ਨਵੇਂ ਨੇਮ ਵਿੱਚ ਹਵਾਲਾ

ਮੱਤੀ 19:5ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
ਮਰਕੁ 10:7–8ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।
1 ਕੁਰਿੰਥੀ 6:16ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।
ਅਫ਼ 5:31ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 5:28–31ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ। ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
ਰੋਮ 7:2ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।
1 ਕੁਰਿੰਥੀ 7:2–4ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।
1 ਕੁਰਿੰਥੀ 6:16–17ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ। ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
ਕਹਾ 31:10ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਮਲਾ 2:14–16ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ। ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।
1 ਕੁਰਿੰਥੀ 7:10–11ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
ਕਹਾ 12:4ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ