ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 10:25
ਬਾਈਬਲ ਦੀ ਆਇਤ · IRV
ਇਬਰਾਨੀਆਂ 10:25
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
ਪ੍ਰਸੰਗ ਵਿੱਚ
22ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
23ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
24ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।
25ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
26ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
27ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।
28ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।
ਅੰਗਰੇਜ਼ੀ ਵਿੱਚ
Let us not neglect meeting together, as some have made a habit, but let us encourage one another, and all the more as you see the Day approaching.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ।ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ