ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 11:6
ਬਾਈਬਲ ਦੀ ਆਇਤ · IRV
ਇਬਰਾਨੀਆਂ 11:6
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
ਪ੍ਰਸੰਗ ਵਿੱਚ
3ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।
4ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
5ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।
6ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
7ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
8ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।
9ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।
ਅੰਗਰੇਜ਼ੀ ਵਿੱਚ
And without faith it is impossible to please God, because anyone who approaches Him must believe that He exists and that He rewards those who earnestly seek Him.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ