ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 13:17
ਬਾਈਬਲ ਦੀ ਆਇਤ · IRV
ਇਬਰਾਨੀਆਂ 13:17
ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
ਪ੍ਰਸੰਗ ਵਿੱਚ
14ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ।
15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
18ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।
19ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ।
20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
ਅੰਗਰੇਜ਼ੀ ਵਿੱਚ
Obey your leaders and submit to them, for they watch over your souls as those who must give an account. To this end, allow them to lead with joy and not with grief, for that would be of no advantage to you.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ। ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ।ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ