Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 13:4

ਬਾਈਬਲ ਦੀ ਆਇਤ · IRV

ਇਬਰਾਨੀਆਂ 13:4

ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।

ਪੂਰਾ ਅਧਿਆਇ ਪੜ੍ਹੋ: ਇਬਰਾਨੀਆਂ 13

ਪ੍ਰਸੰਗ ਵਿੱਚ

1ਭਾਈਚਾਰੇ ਦਾ ਪਿਆਰ ਬਣਿਆ ਰਹੇ।

2ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।

3ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।

4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।

5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?

7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।

ਇਬਰਾਨੀਆਂ 13

ਅੰਗਰੇਜ਼ੀ ਵਿੱਚ

Berean Standard BibleHebrews 13:4Marriage should be honored by all and the marriage bed kept undefiled, for God will judge the sexually immoral and adulterers.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਉਤ 2:24ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਗਲਾ 5:19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
ਉਤ 1:27–28ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
1 ਕੁਰਿੰਥੀ 6:9ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।
ਗਲਾ 5:21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
1 ਕੁਰਿੰਥੀ 5:13ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।
ਕੁਲੁੱ 3:5–6ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ