Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 13:5

ਬਾਈਬਲ ਦੀ ਆਇਤ · IRV

ਇਬਰਾਨੀਆਂ 13:5

ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

ਪੂਰਾ ਅਧਿਆਇ ਪੜ੍ਹੋ: ਇਬਰਾਨੀਆਂ 13

ਪ੍ਰਸੰਗ ਵਿੱਚ

2ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।

3ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।

4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।

5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?

7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।

8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

ਇਬਰਾਨੀਆਂ 13

ਅੰਗਰੇਜ਼ੀ ਵਿੱਚ

Berean Standard BibleHebrews 13:5Keep your lives free from the love of money and be content with what you have, for God has said: “Never will I leave you, never will I forsake you.”

ਪੁਰਾਣੇ ਨੇਮ ਤੋਂ ਹਵਾਲਾ

ਬਿਵ 31:6ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”
ਯਹੋਸ਼ੁ 1:5ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਬਿਵ 31:8ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”
1 ਸਮੂ 12:22ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।
ਯਸਾ 41:17ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
ਜ਼ਬੂ 37:25ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
ਯਸਾ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
1 ਇਤ 28:20ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ