Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 13:8

ਬਾਈਬਲ ਦੀ ਆਇਤ · IRV

ਇਬਰਾਨੀਆਂ 13:8

ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

ਪੂਰਾ ਅਧਿਆਇ ਪੜ੍ਹੋ: ਇਬਰਾਨੀਆਂ 13

ਪ੍ਰਸੰਗ ਵਿੱਚ

5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?

7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।

8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

9ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।

10ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ।

11ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।

ਇਬਰਾਨੀਆਂ 13

ਅੰਗਰੇਜ਼ੀ ਵਿੱਚ

Berean Standard BibleHebrews 13:8Jesus Christ is the same yesterday and today and forever.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਮਲਾ 3:6ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।
ਯਾਕੂ 1:17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਪਰਕਾਸ਼ 1:8ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
ਇਬਰਾ 1:12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
ਯਸਾ 44:6ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।
ਜ਼ਬੂ 102:27–28ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ। ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।
ਜ਼ਬੂ 90:2ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
ਜ਼ਬੂ 103:17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ